ਹੁਸ਼ਿਆਰਪੁਰ ਜ਼ਿਲਾ ਪੂਰੀ ਤਰਾਂ ਸੀਲ
ਹੁਸ਼ਿਆਰਪੁਰ ਜ਼ਿਲਾ ਪੂਰੀ ਤਰਾਂ ਸੀਲ ਜਲੰਧਰ ਤੋਂ ਆਉਣ ਵਾਲੇ ਨੈਸ਼ਨਲ ਹਾਈ ਵੇਅ/ਲਿੰਕ ਰੋਡ ਸੀਲ ਹੁਸ਼ਿਆਰਪੁਰ, 27 ਅਪ੍ਰੈਲ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ ਮਾੜੇ ਪ੍ਰਭਾਵ ਦੀ ਰੋਕਥਾਮ ਲਈ ਜ਼ਿਲ੍ਹਾ ਜਲੰਧਰ ਤੋਂ ਆਉਣ ਵਾਲੀ ਪਬਲਿਕ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਲੰਧਰ ਤੋਂ ਆਉਣ ਵਾਲੇ ਨੈਸ਼ਨਲ ਹਾਈ ਵੇਅ/ ਲਿੰਕ ਰੋਡ ਸੀਲ ਕੀਤੇ ਜਾਂਦੇ ਹਨ। ਕਿਸੇ ਵੀ ਵਿਅਕਤੀ ਨੂੰ ਜ਼ਿਲ੍ਹਾ ਜਲੰਧਰ ਤੋਂ ਹੁਸ਼ਿਆਰਪੁਰ ਜਿਲੇ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਹੋਵੇਗੀ ਅਤੇ ਨਾ ਹੀ ਕਿਸੇ ਹੋਰ ਜਿਲੇ ਰਾਹੀਂ ਇਸ ਜਿਲੇ ਵਿੱਚ ਆਉਣ ਦੀ ਇਜ਼ਾਜਤ ਹੋਵੇਗੀ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਲੰਧਰ ਜਿਲੇ ਦਾ ਵਸਨੀਕ ਹੈ ਅਤੇ ਉਹ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨੌਕਰੀ ਕਰ ਰਿਹਾ ਹੈ, ਤਾਂ ਉਹ ਵਿਅਕਤੀ ਆਪਣੀ ਰਿਹਾਇਸ਼ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੀ...