ਡੀ.ਸੀ. ਹੁਸ਼ਿਆਰਪੁਰ ਵੱਲੋਂ ਜ਼ਰੂਰੀ ਹਦਾਇਤਾਂ
ਜਾਣਕਾਰੀ ਲਈ ਪੂਰੀ ਖਬਰ ਪੜ੍ਹੋ
ਜ਼ਿਲਾ ਮੈਜਿਸਟਰੇਟ ਵਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲ•ਣ ਦੀ ਛੋਟ
-ਮੁਹੱਲਾ ਕਮਾਲਪੁਰ ਕੰਟੇਨਮੈਂਟ ਜ਼ੋਨ 'ਚ ਸ਼ਾਮਲ, ਦਿੱਤੀ ਗਈ ਛੋਟ ਇਥੇ ਨਹੀਂ ਹੋਵੇਗੀ ਲਾਗੂ
-ਸਿਨੇਮਾ ਹਾਲ, ਸ਼ਾਪਿੰਗ ਮਾਲ, ਜਿਮ, ਸਪੋਰਟਸ ਕੰਪਲੈਕਸ, ਸਵਿਮਿੰਗ ਪੂਲਜ਼, ਇੰਟਰਟੇਨਮੈਂਟ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ, ਸੈਲੂਨ, ਬਿਊਟੀ ਪਾਰਲਰ ਅਤੇ ਨਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ
-ਸ਼ਾਪਿੰਗ ਕੰਪਲੈਕਸ, ਮਠਿਆਈ ਦੀਆਂ ਦੁਕਾਨਾਂ ਅਤੇ ਖਾਦ ਪਦਾਰਥ ਵਾਲੇ ਸਥਾਨ ਵੀ ਰਹਿਣਗੇ ਬੰਦ
ਹੁਸ਼ਿਆਰਪੁਰ, 4 ਮਈ:
https://www.facebook.com/DAKSHNEWSTV/
ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਹਾਲ ਹੀ ਵਿੱਚ ਦਿੱਤੀ ਗਈ ਛੋਟ ਦੇ ਆਦੇਸ਼ਾਂ ਸਬੰਧੀ ਅੱਜ ਛੋਟ ਬਾਰੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਨਿਰਦੇਸ਼ਾਂ ਮੁਤਾਬਕ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਨੂੰ ਕੰਟੇਨਮੈਂਟ ਜ਼ੋਨ ਵਿੱਚ ਸ਼ਾਮਲ ਕੀਤਾ ਗਿਆ ਹੈ, ਇਸ ਲਈ ਜ਼ਿਲੇ ਵਿੱਚ ਦਿੱਤੀ ਗਈ ਛੋਟ ਮੁਹੱਲਾ ਕਮਾਲਪੁਰ ਲਈ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਜੇਕਰ ਭਵਿੱਖ ਵਿੱਚ ਵੀ ਕਿਸੇ ਸਥਾਨ ਨੂੰ ਕੰਟੇਨਮੈਂਟ ਜੋਨ ਵਿੱਚ ਸ਼ਾਮਲ ਕੀਤਾ ਜਾਂਦਾ ਹੈ, ਤਾਂ ਉਥੇ ਵੀ ਦਿੱਤੀ ਗਈ ਹਰ ਤਰਾਂ ਦੀ ਛੋਟ ਆਪਣੇ-ਆਪ ਵਾਪਸ ਲੈ ਲਈ ਜਾਵੇਗੀ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲ•ਣ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਸਿਨੇਮਾ ਹਾਲ, ਸ਼ਾਪਿੰਗ ਮਾਲ, ਜਿੰਮ, ਸਪੋਰਟਸ ਕੰਪਲੈਕਸ, ਸਵਿਮਿੰਗ ਪੂਲ, ਇੰਟਰਟੇਨਮੈਂਟ ਪਾਰਕ, ਥੀਏਟਰ, ਬਾਰ ਅਤੇ ਆਡੀਟੋਰੀਅਮ, ਅਸੈਂਬਲੀ ਹਾਲ, ਸਾਰੇ ਸ਼ਾਪਿੰਗ ਕੰਪਲੈਕਸ, ਮਠਿਆਈ ਦੀਆਂ ਦੁਕਾਨਾਂ ਅਤੇ ਖਾਦ ਪਦਾਰਥ ਵਾਲੇ ਸਥਾਨ ਬੰਦ ਰਹਿਣਗੇ। ਇਸ ਤੋਂ ਇਲਾਵਾ ਹੋਟਲ, ਰੈਸਟੋਰੈਂਟ ਅਤੇ ਆਨਲਾਈਨ ਏਜੰਸੀਆਂ ਵਲੋਂ ਕੁਕਡ ਫੂਡ ਦੀ ਡਿਲੀਵਰੀ, ਸਾਰੇ ਅਹਾਤੇ, ਸੈਲੂਨ, ਬਿਊਟੀ ਪਾਰਲਰ ਅਤੇ ਨਾਈ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਗੈਰ ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਮੂਵਮੈਂਟ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਪੂਰੀ ਤਰਾਂ ਬੰਦ ਹੈ। ਉਨਾਂ ਕਿਹਾ ਕਿ ਕੰਮਾਂ 'ਤੇ ਜਾਣ ਲਈ ਜਿਸ ਨੂੰ ਵੀ ਆਊੁਣ-ਜਾਣ ਦੀ ਆਗਿਆ ਦਿੱਤੀ ਗਈ ਹੈ, ਉੁਸ ਨੂੰ ਇਸ ਦੌਰਾਨ ਸਬੰਧਤ ਅਦਾਰੇ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਦਿਖਾਉਣਾ ਪਵੇਗਾ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਯਾਤਰੀਆਂ ਦੀ ਸਕਰੀਨਿੰਗ ਲਈ ਲੈ ਕੇ ਜਾ ਰਹੀਆਂ ਬੱਸਾਂ ਅਤੇ ਸਰਕਾਰ ਦੇ ਨਿਰਦੇਸ਼ਾਂ 'ਤੇ ਚੱਲ ਵਾਲੀਆਂ ਬੱਸਾਂ ਨੂੰ ਛੱਡ ਕੇ ਕਿਸੇ ਵੀ ਹੋਰ ਬੱਸ ਨੂੰ ਇੰਟਰ ਸਟੇਟ, ਇੰਟਰ ਡਿਸਟ੍ਰਿਕਟ ਤੇ ਇੰਟਰਾ ਡਿਸਟ੍ਰਿਕਟ ਆਉਣ-ਜਾਣ ਦੀ ਆਗਿਆ ਨਹੀਂ ਹੋਵੇਗੀ। ਉਨਾਂ ਕਿਹਾ ਕਿ ਚਾਰ ਪਹੀਆ ਵਾਹਨ 'ਤੇ ਵੱਧ ਤੋਂ ਵੱਧ ਦੋ ਸਵਾਰੀਆਂ ਡਰਾਈਵਰ ਤੋਂ ਇਲਾਵਾ ਪਾਸ ਸਮੇਤ ਜ਼ਿਲੇ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 7 ਵਜੇ ਤੱਕ ਮੂਵਮੈਂਟ ਕਰ ਸਕਦੇ ਹਨ। ਇਸ ਤੋਂ ਇਲਾਵਾ ਦੋ ਪਹੀਆ ਵਾਹਨਾਂ 'ਤੇ ਆਉਣ-ਜਾਣ ਦੀ ਆਗਿਆ ਸਿਰਫ਼ ਪਾਸ ਦੇ ਨਾਲ ਦੁਪਹਿਰ 1 ਵਜੇ ਤੋਂ ਸ਼ਾਮ 7 ਵਜੇ ਤੱਕ ਹੋਵੇਗੀ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਜਿਨਾਂ ਉਦਯੋਗਾਂ ਨੂੰ ਪਹਿਲਾਂ ਜਾਰੀ ਕੀਤੇ ਗਏ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰਨ ਦੀ ਪ੍ਰਵਾਨਗੀ ਸੀ, ਉਨਾਂ ਨੂੰ ਆਪਣੇ ਕੰਮਾਂ ਨੂੰ ਮੁੜ ਸ਼ੁਰੂ ਕਰਨ ਲਈ ਜ਼ਿਲਾ ਅਧਿਕਾਰੀਆਂ ਦੀ ਮਨਜ਼ੂਰੀ ਦੀ ਜ਼ਰੂਰਤ ਨਹੀਂ ਹੈ। ਉਨਾਂ ਕਿਹਾ ਕਿ 24 ਮਾਰਚ 2020 ਤੋਂ ਲੌਕਡਾਊਨ ਤੋਂ ਪਹਿਲਾਂ ਜੋ ਉਦਯੋਗ ਚੱਲ ਰਹੇ ਸਨ, ਉਨਾਂ ਨੂੰ ਆਪਣੇ ਕੰਮ ਦੁਬਾਰਾ ਸ਼ੁਰੂ ਕਰਨ ਲਈ ਆਗਿਆ ਲੈਣ ਦੀ ਜਰੂਰਤ ਨਹੀਂ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਾਰੇ ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਉਨਾਂ ਕਿਹਾ ਕਿ ਆਨਲਾਈਨ ਅਤੇ ਡਿਸਟੈਂਸ ਲਰਨਿੰਗ ਅਤੇ ਕਿਤਾਬਾਂ ਵੰਡਣ ਲਈ ਇਹ ਸੰਸਥਾਵਾਂ ਆਪਣਾ ਦਫ਼ਤਰ ਖੋਲ• ਸਕਦੇ ਹਨ, ਪਰੰਤੂ ਇਸ ਦੌਰਾਨ ਕੋਈ ਵਿਦਿਅਕ ਗਤੀਵਿੱਧੀ ਦੀ ਆਗਿਆ ਨਹੀਂ ਹੋਵੇਗੀ। ਉਨਾਂ ਕਿਹਾ ਕਿ ਕੇਵਲ 33 ਪ੍ਰਤੀਸ਼ਤ ਕਰਮਚਾਰੀਆਂ ਨੂੰ ਸਟਾਫ ਨਾਲ ਆਨਲਾਈਨ ਕੰਮ ਕਰਨ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਈ-ਕਾਮਰਸ 'ਤੇ ਕੋਈ ਪਾਬੰਦੀ ਨਹੀਂ ਹੈ ਅਤੇ ਉਨਾਂ ਨੂੰ ਜ਼ਰੂਰੀ ਅਤੇ ਗੈਰ ਜ਼ਰੂਰੀ ਵਸਤੂਆਂ ਦੀਆਂ ਗਤੀਵਿਧੀਆਂ ਜਾਰੀ ਰੱਖਣ ਦੀ ਮਨਜ਼ੂਰੀ ਹੈ। ਉਨਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਨਿਰਮਾਣ ਕੰਮਾਂ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਜਨਤਕ ਥਾਵਾਂ 'ਤੇ ਜਿਥੇ ਫੇਸ ਮਾਸਕ ਪਹਿਨਣਾ ਜ਼ਰੂਰੀ ਹੈ, ਉਥੇ ਸਾਰੇ ਵਿਅਕਤੀ ਜਨਤਕ ਥਾਵਾਂ 'ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਮਾਜਿਕ ਦੂਰੀ ਨੂੰ ਬਣਾਈ ਰੱਖਣ। ਉਨਾਂ ਕਿਹਾ ਕਿ ਜਨਤਕ ਥਾਵਾਂ 'ਤੇ ਕੋਈ ਵੀ ਸੰਗਠਨ 5 ਤੋਂ ਵੱਧ ਲੋਕਾਂ ਦੀ ਭੀੜ ਇਕੱਠੀ ਨਹੀਂ ਕਰੇਗਾ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਜਿਥੇ ਵਿਆਹ ਸਬੰਧੀ ਸਮਾਗਮ ਵਿੱਚ ਵੱਧ ਤੋਂ ਵੱਧ ਤੋਂ ਵੱਧ 10 ਲੋਕਾਂ ਨੂੰ ਆਗਿਆ ਹੋਵੇਗੀ, ਉਥੇ ਅੰਤਿਮ ਸਸਕਾਰ ਦੌਰਾਨ ਵੀ 10 ਲੋਕਾਂ ਤੋਂ ਵੱਧ ਇਕੱਠ ਨਹੀਂ ਹੋ ਸਕਦਾ। ਉਨਾਂ ਕਿਹਾ ਕਿ ਉਕਤ ਲਈ ਸਮਾਜਿਕ ਦੂਰੀ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਜਨਤਕ ਥਾਵਾਂ 'ਤੇ ਥੁੱਕਣ ਦੀ ਵੀ ਮਨਾਹੀ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ 'ਤੇ ਸ਼ਰਾਬ, ਪਾਨ, ਗੁਟਖਾ, ਤੰਬਾਕੂ ਆਦਿ ਦਾ ਸੇਵਨ ਕਰਨ ਦੀ ਆਗਿਆ ਨਹੀਂ ਹੈ। ਉਨਾਂ ਕਿਹਾ ਕਿ ਇਸ ਛੋਟ ਦੌਰਾਨ ਸਮਾਜਿਕ ਦੂਰੀ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਯਕੀਨੀ ਬਣਾਈ ਜਾਵੇ।

Comments
Post a Comment